SearchBrowseAboutContactDonate
Page Preview
Page 5
Loading...
Download File
Download File
Page Text
________________ ਆਤਮਗਿਆਨ ਪ੍ਰਾਪਤੀ ਦੀ ਪ੍ਰੱਤਖ ਲਿੰਕ ‘ਮੈਂ ਤਾਂ ਕੁਝ ਲੋਕਾਂ ਨੂੰ ਅਪਣੇ ਹੱਥੋਂ ਸਿੱਧੀ ਦੇਣ ਵਾਲਾ ਹਾਂ | ਪਿੱਛੇ ਅਨੁਯਾਈ ਚਾਹੀਦੇ ਹਨ ਕਿ ਨਹੀਂ ਚਾਹੀਦੇ ? ਪਿੱਛੇ ਲੋਕਾਂ ਨੂੰ ਮਾਰਗ ਤਾਂ ਚਾਹੀਦਾ ਹੈ ਨਾ ?? -ਦਾਦਾ ਪਰਮ ਪੂਜਨੀਕ ਦਾਦਾੜ੍ਹੀ ਪਿੰਡ-ਪਿੰਡ, ਦੇਸ਼-ਵਿਦੇਸ਼ ਘੁੰਮ ਕੇ ਸਾਧਕਾਂ ਨੂੰ ਸਤਸੰਗ ਅਤੇ ਆਤਮਗਿਆਨ ਦੀ ਪ੍ਰਾਪਤੀ ਕਰਵਾਉਂਦੇ ਸਨ | ਆਪ ਨੇ ਆਪਣੇ ਜੀਵਨਕਾਲ ਵਿਚ ਹੀ ਡਾ. ਨੀਰੂਭੈਣ ਅਮੀਨ (ਨੀਰੂਮਾਂ) ਨੂੰ ਆਤਮ ਗਿਆਨ ਪ੍ਰਾਪਤ ਕਰਵਾਉਣ ਦੀ ਸਿੱਧੀ ਪ੍ਰਦਾਨ ਕੀਤੀ ਸੀ | ਦਾਦਾ ਸ਼੍ਰੀ ਦੇ ਸ਼ਰੀਰ ਛੱਡਣ (ਅਕਾਲ ਚਲਾਣੇ) ਤੋਂ ਬਾਅਦ ਨੀਰੂਮਾਂ ਉਸੇ ਤਰ੍ਹਾਂ ਹੀ ਸਾਧਕਾਂ ਨੂੰ ਸਤਸੰਗ ਅਤੇ ਆਤਮਗਿਆਨ ਦੀ ਪ੍ਰਾਪਤੀ, ਨਿਮਿਤ ਭਾਵ ਨਾਲ ਕਰਵਾ ਰਹੇ ਸਨ | ਪੂਜਨੀਕ ਦੀਪਕ ਭਾਈ ਦੇਸਾਈ ਨੂੰ ਵੀ ਦਾਦਾ ਨੇ ਸਤਸੰਗ ਕਰਨ ਦੀ ਸਿੱਧੀ ਦਿੱਤੀ ਸੀ | ਨੀਰੂਮਾਂ ਦੀ ਹਾਜ਼ਰੀ ਵਿੱਚ ਹੀ ਉਹਨਾਂ ਦੇ ਆਸ਼ੀਰਵਾਦ ਨਾਲ ਪੂਜਨੀਕ ਦੀਪਕ ਭਾਈ ਨੇ ਦੇਸ਼ਾਂ-ਵਿਦੇਸ਼ਾਂ ਵਿੱਚ ਕਈ ਥਾਵਾਂ ਤੇ ਜਾ ਕੇ ਸਾਧਕਾਂ ਨੂੰ ਆਤਮ ਗਿਆਨ ਕਰਵਾ ਰਹੇ ਹਨ, ਜੋ ਨੀਰੂਮਾਂ ਦੇ ਸ਼ਰੀਰ ਛੱਡਣ ਤੋਂ ਬਾਅਦ ਅੱਜ ਵੀ ਜਾਰੀ ਹੈ | ਇਸ ਆਤਮ ਗਿਆਨ ਪ੍ਰਾਪਤੀ ਦੇ ਬਾਅਦ ਹਜ਼ਾਰਾਂ ਸਾਧਕ ਸੰਸਾਰ ਵਿੱਚ ਰਹਿੰਦੇ ਹੋਏ ਜਿੰਮੇਵਾਰੀਆਂ ਨਿਭਾਉਂਦੇ ਹੋਏ ਵੀ ਮੁਕਤ ਰਹਿ ਕੇ ਆਤਮ ਰਮਣਤਾ ਦਾ ਅਨੁਭਵ ਕਰਦੇ ਹਨ | ਗਰੰਥ ਵਿੱਚ ਲਿਖੀ ਬਾਈ ਮੋਕਸ਼ ਪ੍ਰਾਪਤ ਕਰਨ ਵਾਲਿਆਂ ਲਈ ਬਹੁਤ ਜ਼ਿਆਦਾ ਉਪਯੋਗੀ ਸਿੱਧ ਹੋਵੇਗੀ, ਪਰ ਮੋਕਸ਼ ਪ੍ਰਾਪਤ ਕਰਨ ਵਾਲਿਆਂ ਲਈ ਆਤਮ ਗਿਆਨ ਪ੍ਰਾਪਤ ਕਰਨਾ ਜ਼ਰੂਰੀ ਹੈ | ਅਕ੍ਰਮ ਮਾਰਗ ਦੇ ਦੁਆਰਾ ਆਤਮ ਗਿਆਨ ਦੀ ਪ੍ਰਾਪਤੀ ਦਾ ਰਾਹ ਅੱਜ ਵੀ ਖੁੱਲਾ ਹੈ | ਜਿਵੇਂ ਜਗਦਾ ਹੋਇਆ ਦੀਵਾ ਹੀ ਦੂਜੇ ਦੀਵੇ ਨੂੰ ਜਗਾ ਸਕਦਾ ਹੈ, ਉਸੀ ਤਰ੍ਹਾਂ ਪ੍ਰੱਤਖ ਆਤਮ ਗਿਆਨੀ ਤੋਂ ਆਤਮ ਗਿਆਨ ਪ੍ਰਾਪਤ ਕਰਕੇ ਹੀ ਖ਼ੁਦ ਦਾ ਆਤਮਾ ਜਗਾ ਸਕਦਾ ਹੈ |
SR No.030123
Book TitleMain Kaun Hoo
Original Sutra AuthorN/A
AuthorDada Bhagwan
PublisherDada Bhagwan Aradhana Trust
Publication Year
Total Pages59
LanguageOther
ClassificationBook_Other
File Size2 MB
Copyright © Jain Education International. All rights reserved. | Privacy Policy